ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-12-2025 ਅੰਗ 606

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-12-2025 ਅੰਗ 606

ਸੋਰਠਿ ਮਹਲਾ ੪

॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥

ਅਰਥ: ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ। ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ॥੧॥ ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ॥ ਰਹਾਉ ॥ ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ। ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ। ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ ॥੨॥ ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ। ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ। ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ ॥੩॥ ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ। ਉਹ ਆਪ ਹੀ (ਆਪਣਾ) ਤੋਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ। ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ। ਹੇ ਦਾਸ ਨਾਨਕ ਜੀ! (ਆਖੋ-) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ ॥੪॥੫॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
ਬਰਨਾਲਾ, 26 ਦਸੰਬਰ   ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...
ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ
'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ