ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-02-2026 ਅੰਗ 670

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-02-2026 ਅੰਗ 670

ਧਨਾਸਰੀ ਮਹਲਾ ੪

॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥


ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ
ਤਰਨ ਤਾਰਨ, 9 ਫਰਵਰੀ :        ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਆਪਣੇ ਤਰਨ ਤਾਰਨ ਦੇ ਦੌਰੇ ਦੌਰਾਨ ਅੱਜ...
ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ 'ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ 'ਆਪ' ਦਾ ਜ਼ੋਰਦਾਰ ਪ੍ਰਦਰਸ਼ਨ
ਜ਼ਿਲ੍ਹੇ 'ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ - ਐੱਸਐੱਸਪੀ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ
ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ