ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-05-2026 ਅੰਗ 607

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-05-2026 ਅੰਗ 607

ਸੋਰਠਿ ਮਹਲਾ ੪

॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥Places of Worship 

ਅਰਥ:-  ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥ ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ਰਹਾਉ ॥ ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥ ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ॥੩॥ ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀਂ ਜੀਵ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ ਜੀ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ ॥੪॥੮॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ
ਧੂਰੀ, 28 ਮਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ
ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ
ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ 'ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ
ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ