ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-05-2026 ਅੰਗ 481

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-05-2026 ਅੰਗ 481

ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧

ੴ ਸਤਿਗੁਰ ਪ੍ਰਸਾਦਿ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥ 

ਅਰਥ:- ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1। ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ। ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।2। (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ)।3।1। 23।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ