ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-06-2026 ਅੰਗ 479

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-06-2026 ਅੰਗ 479

ਆਸਾ

॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥
 

ਅਰਥ:- (ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ।1। ‘ਮਮਤਾ’ ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ)।1। ਰਹਾਉ। (ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ), ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ। ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ।2। ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ, ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ?।3। ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ। ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ।4। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ।5।2।15।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ