ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-06-2026 ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-06-2026 ਅੰਗ 621

ਸੋਰਠਿ ਮਹਲਾ ੫

॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥

ਅਰਥ:-  ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ। ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ। ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ।੧।ਰਹਾਉ। ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ। ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ।੧। ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ। ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ।੨।੨੨।੫੦।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੋਪੜ, 8 ਜੂਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੋਪੜ ਜ਼ਿਲ੍ਹੇ ਦੇ ਪਿੰਡ ਬੜਵਾ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਵਿਚਕਾਰ...
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ
ਨਸ਼ਿਆਂ ਤੋਂ ਮਨੋਭਾਵਾਂ ਨੂੰ ਪ੍ਰਗਟ ਕਰਨ ਤੱਕ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਰਟ ਥੈਰੇਪੀ ਨਾਲ ਸੰਵਰ ਰਹੀਆਂ ਹਨ ਕਈ ਜ਼ਿੰਦਗੀਆਂ
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ
ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ