ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-06-2026 ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-06-2026 ਅੰਗ 708

ਸਲੋਕ

॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਅਰਥ:-   ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਰਮਪੁਰਾ (ਮਾਨਸਾ); 24 ਜੂਨ-         ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ...
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ
ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ: ਬਲਤੇਜ ਪੰਨੂ
ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ