ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-06-2026 ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-06-2026 ਅੰਗ 680

ਧਨਾਸਰੀ ਮਹਲਾ ੫

॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ:- ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਪੀ.ਏ.ਯੂ.-ਕੇ.ਵੀ.ਕੇ., ਵੱਲੋਂ ਨਾਬਾਰਡ ਦੇ ਸਹਿਯੋਗ ਨਾਲ ਐੱਫ਼.ਪੀ.ਓਜ਼. ਲਈ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ ਪੀ.ਏ.ਯੂ.-ਕੇ.ਵੀ.ਕੇ., ਵੱਲੋਂ ਨਾਬਾਰਡ ਦੇ ਸਹਿਯੋਗ ਨਾਲ ਐੱਫ਼.ਪੀ.ਓਜ਼. ਲਈ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 25 ਜੂਨ:  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਐਸੋਸੀਏਟ ਡਾਇਰੈਕਟਰ ਡਾ. ਕਰਮਜੀਤ...
ਮੁੱਖ ਮੰਤਰੀ ਪੰਜਾਬ ਵਲੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ, ਸ਼ਲਾਘਯੋਗ ਫੈਸਲਾ-ਵਿਧਾਇਕ ਸ਼ੈਰੀ ਕਲਸੀ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਦਿੱਲੀ ਸਥਿਤ ਜਿੰਮ 'ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਇੱਕ ਵੱਡੀ ਕਾਮਯਾਬੀ ਮਿਲੀ
ਤੇਲ ਵਿੱਚ ਪੱਕੇ ਹੋਏ ਭੋਜਨ ਦੀ ਜਿਆਦਾ ਵਰਤੋਂ ਕਰਦੇ ਹੋ ਤਾਂ ਤੁਸੀ ਸਾਵਧਾਨ ਹੋ ਜਾਓ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਨੇਜ਼ੁਏਲਾ ਵਿਚ ਆਏ ਭਿਆਨਕ ਭੁਚਾਲਾਂ ਕਾਰਨ ਹੋਈ ਤਬਾਹੀ ’ਤੇ ਦੁੱਖ ਪ੍ਰਗਟ ਕੀਤਾ
ਹਰਿਆਣਾ ਵਿੱਚ ਬੰਪਰ ਭਰਤੀ: ਇਨ੍ਹਾਂ 1,238 ਅਸਾਮੀਆਂ ਲਈ ਅਰਜ਼ੀਆਂ ਖੁੱਲ੍ਹੀਆਂ