ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-08-2025 ਅੰਗ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-08-2025 ਅੰਗ

ਵਡਹੰਸੁ ਮਹਲਾ ੩

॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਵਿਆਖਿਆ: ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ