ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2025 ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2025 ਅੰਗ 609

ਸੋਰਠਿ ਮਹਲਾ ੫

॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646