ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-05-2025 ਅੰਗ 633

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-05-2025 ਅੰਗ 633

ਸੋਰਠਿ ਮਹਲਾ ੯

॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥ ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ ਜੀ! (ਆਖੋ – ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 27 ਜੂਨ: ਸਮੂਹਿਕ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ....
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ
ਵਿਸ਼ੇਸ਼ ਗਹਿਰੀ ਸੁਧਾਈ: ਬੀਐਲਓਜ਼ ਵਲੋਂ ਜ਼ਿਲ੍ਹੇ ਵਿੱਚ ਗਣਨਾ ਫਾਰਮਾਂ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ
ਸਵੀਪ ਟੀਮ ਨੇ ਗਣਨਾ ਫਾਰਮ ਭਰਨ ਬਾਰੇ ਜਾਗਰੂਕਤਾ ਕੀਤਾ
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ