ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-03-2025 ਅੰਗ 713

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-03-2025 ਅੰਗ 713

ਟੋਡੀ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ

॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ