ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-08-2025 ਅੰਗ 947

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-08-2025 ਅੰਗ 947

ਸਲੋਕੁ ਮਃ ੩

॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥

ਅਰਥ:- ਭੁਲੇਖੇ ਵਿਚ ਭੁੱਲੀ ਹੋਈ ਮੈਂ (ਪਰਮਾਤਮਾ ਨੂੰ ਲੱਭਣ ਵਾਸਤੇ) ਸਾਰਾ ਜਗਤ ਭਵੀਂ ਤੇ ਢੂੰਢ ਢੂੰਢ ਕੇ ਖਪ ਗਈ, (ਪਰ ਇਸ ਤਰ੍ਹਾਂ) ਉਹ ਖਸਮ (ਪ੍ਰਭੂ) (ਹਿਰਦੇ ਵਿਚ) ਸ਼ਾਂਤੀ ਨਹੀਂ ਦੇਂਦਾ, ਉਹ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ। (ਪਰ, ਹਾਂ) ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਸਿਮਰਿਆ ਜਾ ਸਕਦਾ ਹੈ ਤੇ ਹਿਰਦੇ ਦੇ ਅੰਦਰ ਰੱਖਿਆ ਜਾ ਸਕਦਾ ਹੈ। ਹੇ ਨਾਨਕ! (ਗੁਰੂ ਦੀ ਮੇਹਰ ਨਾਲ) ਮੈਂ ਘਰ ਵਿਚ ਬੈਠਿਆਂ ਖਸਮ ਲੱਭ ਲਿਆ ਜਦੋਂ ਕਰਤਾਰ ਨੇ (ਮੇਰੇ ਉਤੇ) ਕਿਰਪਾ ਕੀਤੀ (ਤੇ ਗੁਰੂ ਮਿਲਾਇਆ)।1। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦਾ (ਸਾਰਾ) ਦਿਨ (ਦੁਨੀਆ ਦੇ) ਧੰਧਿਆਂ ਵਿਚ ਭਟਕਦਿਆਂ ਬੀਤ ਜਾਂਦਾ ਹੈ, ਤੇ ਰਾਤ ਨੂੰ ਉਹ ਸੌਂ ਕੇ ਗੰਵਾ ਲੈਂਦਾ ਹੈ, (ਇਹਨਾਂ ਧੰਧਿਆਂ ਵਿਚ ਪਿਆ ਹੋਇਆ) ਝੂਠ ਬੋਲ ਕੇ ਜ਼ਹਿਰ ਖਾਂਦਾ ਹੈ (ਭਾਵ, ਦੁਨੀਆ ਦੇ ਪਦਾਰਥ ਮਾਣਦਾ ਹੈ) ਤੇ (ਅੰਤ ਨੂੰ ਏਥੋਂ) ਰੋ ਕੇ ਤੁਰ ਪੈਂਦਾ ਹੈ; ਉਸ ਦੇ ਸਿਰ ਉਤੇ ਮੌਤ ਦਾ ਡੰਡਾ (ਤਿਆਰ ਰਹਿੰਦਾ) ਹੈ, (ਭਾਵ, ਹਰ ਵੇਲੇ ਮੌਤ ਤੋਂ ਡਰਦਾ ਹੈ), (ਪ੍ਰਭੂ ਨੂੰ ਵਿਸਾਰ ਕੇ) ਹੋਰ ਵਿਚ ਪਿਆਰ ਦੇ ਕਾਰਣ (ਆਪਣੀ) ਇੱਜ਼ਤ ਗੰਵਾ ਲੈਂਦਾ ਹੈ; ਉਸ ਨੇ ਪਰਮਾਤਮਾ ਦਾ ਨਾਮ ਤਾਂ ਕਦੇ ਯਾਦ ਨਹੀਂ ਕੀਤਾ ਹੁੰਦਾ (ਇਸ ਲਈ) ਮੁੜ ਮੁੜ ਜਨਮ ਮਰਨ ਦਾ ਗੇੜ (ਉਸ ਨੂੰ ਨਸੀਬ) ਹੁੰਦਾ ਹੈ। (ਪਰ ਜਿਸ ਮਨੁੱਖ ਦੇ) ਮਨ ਵਿਚ ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਵੱਸਦਾ ਹੈ ਉਸ ਨੂੰ ਕੋਈ ਮੌਤ ਦਾ ਡੰਡਾ ਨਹੀਂ ਲੱਗਦਾ (ਭਾਵ, ਉਸ ਨੂੰ ਮੌਤ ਡਰਾ ਨਹੀਂ ਸਕਦੀ) ਹੇ ਨਾਨਕ! ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ (ਇਹ ਅਵਸਥਾ ਉਸ ਨੂੰ) ਪਰਮਾਤਮਾ ਦੀ ਕਿਰਪਾ ਨਾਲ ਮਿਲ ਜਾਂਦੀ ਹੈ।2।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ