ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-05-2025 ਅੰਗ 613

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-05-2025 ਅੰਗ 613

ਸੋਰਠਿ ਮਹਲਾ ੫

॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ