ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-05-2025 ਅੰਗ 891

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-05-2025 ਅੰਗ 891

ਰਾਮਕਲੀ ਮਹਲਾ ੫

॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥

(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧। (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ। ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ  ਨੇ Orange Alerts ਅਤੇ Yellow Alerts ਜਾਰੀ ਕੀਤੇ ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ ਨੇ Orange Alerts ਅਤੇ Yellow Alerts ਜਾਰੀ ਕੀਤੇ
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...
ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਪ੍ਰਬੰਧਕ ਕਮੇਟੀ, ਚੰਡੀਗੜ੍ਹ ਦੇ ਚੇਅਰਮੈਨ ਦੀ ਕਾਰ 'ਤੇ ਚਲਾਈਆਂ ਗੋਲੀਆਂ,ਦੋ ਅਣਪਛਾਤੇ ਨੌਜਵਾਨਾਂ 'ਤੇ ਮਾਮਲਾ ਦਰਜ
ਬਿਹਾਰ 'ਚ ਸੀਬੀਆਈ ਦਾ ਛਾਪਾ
ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ
ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621