ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-03-2025 ਅੰਗ 704

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-03-2025 ਅੰਗ 704

ਮਹਲਾ ੫ ਘਰੁ ੨ ਛੰਤ

ੴ ਸਤਿਗੁਰ ਪ੍ਰਸਾਦਿ

॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 30 ਅਪ੍ਰੈਲਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ...
ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ
ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ
ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ
ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ : ਬ੍ਰਮ ਸ਼ੰਕਰ ਜਿੰਪਾ
ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ ਉਦੇਸ਼: ਜੈ ਕ੍ਰਿਸ਼ਨ ਸਿੰਘ ਰੌੜੀ
ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ