ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-02-2025 ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-02-2025 ਅੰਗ 609

ਸੋਰਠਿ ਮਹਲਾ ੫

॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥

ਅਰਥ: ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥ ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ॥੨॥ ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩।ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ ਵਿੱਚ SC ਅਤੇ ST ਵਿਰੁੱਧ ਅੱਤਿਆਚਾਰਾਂ ਲਈ ਜ਼ੀਰੋ ਟਾਲਰੈਂਸ 'ਤੇ ਜ਼ੋਰ ਦਿੱਤਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ ਵਿੱਚ SC ਅਤੇ ST ਵਿਰੁੱਧ ਅੱਤਿਆਚਾਰਾਂ ਲਈ ਜ਼ੀਰੋ ਟਾਲਰੈਂਸ 'ਤੇ ਜ਼ੋਰ ਦਿੱਤਾ
Chandigarh,12,FEB,2026,(Azad Soch News):-  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਹਾਲ ਹੀ ਵਿੱਚ...
HSVP ਦੀ ਵੱਡੀ ਯੋਜਨਾ, 52 ਸ਼ਹਿਰਾਂ ਅਤੇ ਕਸਬਿਆਂ ਵਿੱਚ 500 ਤੋਂ ਵੱਧ ਨਵੇਂ ਸੈਕਟਰ ਬਣਾਏ ਜਾਣਗੇ... ਆਮ ਲੋਕਾਂ ਨੂੰ ਹੋਵੇਗਾ ਫਾਇਦਾ
ਭੋਜਨ ਨਾਲ ਹਰੀ ਮਿਰਚ ਖਾਣ ਨਾਲ ਸਿਹਤ ਨੂੰ ਕਈ ਗਜ਼ਬ ਫਾਇਦੇ ਮਿਲਦੇ ਹਨ
ਮੁੰਬਈ ਕੋਸਟਲ ਰੋਡ 'ਤੇ ਨਰੀਮਨ ਪੁਆਇੰਟ ਤੋਂ ਵਰਲੀ ਤੱਕ ਡਰਾਈਵ ਕਰਨ ਵਾਲੇ ਡਰਾਈਵਰਾਂ ਨੂੰ ਹੁਣ ਵਿਲੱਖਣ ਸੰਗੀਤਕ ਅਨੁਭਵ ਮਿਲੇਗਾ
ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੀ ਵਿਗੜਦੀ ਸਿਹਤ ਨੇ ਚਿੰਤਾਵਾਂ ਨੂੰ ਵਧਾ ਦਿੱਤਾ ਹੈ
ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਅਮਰੀਕਾ ਨੂੰ ਲੈ ਕੇ ਸੰਸਦ ਵਿਚ ਵੱਡਾ ਅਤੇ ਵਿਵਾਦਿਤ ਬਿਆਨ ਦਿਤਾ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-02-2026 ਅੰਗ 591