ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-08-2025 ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-08-2025 ਅੰਗ 706

ਸਲੋਕ

॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ
ਚੰਡੀਗੜ੍ਹ, 15 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ...
ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ
ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ
ਆਸਟ੍ਰੇਲੀਆ ਨੇ ਆਪਣੀ ਫੌਜੀ ਲੀਡਰਸ਼ਿਪ ਵਿੱਚ ਇੱਕ ਵੱਡਾ ਅਤੇ ਇਤਿਹਾਸਕ ਬਦਲਾਅ ਕੀਤਾ ਹੈ
ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੂੰ ਵੱਡਾ ਝਟਕਾ, ਪੰਜਾਬ ਸਰਕਾਰ ਨੇ ਸੁਰੱਖਿਆ ਲਈ ਵਾਪਿਸ!