ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-07-2025 ਅੰਗ 713

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-07-2025 ਅੰਗ 713

ਟੋਡੀ ਮਹਲਾ ੫

॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ