ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-04-2025 ਅੰਗ 520

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-04-2025 ਅੰਗ 520

ਸਲੋਕ ਮ:੫

॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ,ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥ (ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ। ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ। ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ। ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ
  ਚੰਡੀਗੜ੍ਹ, 6 ਮਾਰਚ 2026  ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ