ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-06-2025 ਅੰਗ 682

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-06-2025 ਅੰਗ 682

ਧਨਾਸਰੀ ਮਹਲਾ ੫

॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ
ਜਲੰਧਰ, 25 ਜੂਨ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਪ੍ਰਧਾਨਗੀ ਹੇਠ...
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ
ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ