ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-03-2025 ਅੰਗ 702

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-03-2025 ਅੰਗ 702

ਜੈਤਸਰੀ ਮਹਲਾ ੫

॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ-ਵਿਧਾਇਕ ਸ਼੍ਰੀ ਰਜਨੀਸ਼ ਦਯੀਆ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ-ਵਿਧਾਇਕ ਸ਼੍ਰੀ ਰਜਨੀਸ਼ ਦਯੀਆ
ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ...
6000mAh ਬੈਟਰੀ ਅਤੇ 6GB RAM ਵਾਲਾ Realme C75 ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ
ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਕੈਨੇਡਾ ਦੀ ਸੰਘੀ ਚੋਣ ਜਿੱਤ ਲਈ
1300 ਏਕੜ ਦੇ ਰਕਬੇ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਲਈ ਆਵੇਗਾ ਤਕਰੀਬਨ 2 ਕਰੋੜ ਰੁਪਏ ਦਾ ਖਰਚ
ਰੋਹਤਕ PGI ਵਿੱਚ 600 ਬਿਸਤਰਿਆਂ ਵਾਲਾ ਪ੍ਰਾਈਵੇਟ ਵਾਰਡ ਬਣਾਇਆ ਜਾਵੇਗਾ
'ਕੈਰੀ ਆਨ ਜੱਟਾ' ਦੀ ਟੀਮ ਧਮਾਕੇਦਾਰ ਵਾਪਸੀ ਲਈ ਤਿਆਰ
ਸਿਹਤ ਲਈ ਵਰਦਾਨ,ਆੜੂਆਂ ਦਾ ਸੇਵਨ