ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-04-2025 ਅੰਗ 677

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-04-2025 ਅੰਗ 677

ਧਨਾਸਰੀ ਮਹਲਾ ੫

॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥

ਅਰਥ: ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧। ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ। ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨। ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩। ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ
  ਚੰਡੀਗੜ੍ਹ, 6 ਮਾਰਚ 2026  ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ