ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-07-2025 ਅੰਗ 614

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-07-2025 ਅੰਗ 614

ਸੋਰਠਿ ਮਹਲਾ ੫ ॥

ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ਪੂਰੇ ਗੁਰ ਕੀ ਦੇਖੁ ਵਡਾਈ ॥ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੧੪)

ਪੰਜਾਬੀ ਵਿਆਖਿਆ

ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ । ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ।੧। ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ।ਰਹਾਉ। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ । ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੨। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।੩। ਹੇ ਨਾਨਕ! ਆਖ—ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ ।੪।੧੦।੨੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ:...
ਗੁਰੂ ਘਰਾਂ ਦੀਆਂ ਜ਼ਮੀਨਾਂ ਵੇਚਣ ਵਾਲਿਆਂ ਅਤੇ ਘੁਟਾਲੇਬਾਜ਼ਾਂ ਨੂੰ ਵੀ ਟਿਕਟਾਂ ਦੇਣ ਸੁਖਬੀਰ ਬਾਦਲ: ਕੁਲਦੀਪ ਧਾਲੀਵਾਲ
ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਰਮ ਸੰਤ ਸਵਾਮੀ ਪ੍ਰੇਮ ਵਿਵੇਕਾਨੰਦ ਦੀ ਹਾਜ਼ਰੀ ਵਿਚ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ
ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼
ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ - ਸਿਵਲ ਸਰਜਨ
ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ