ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-02-2025 ਅੰਗ 735

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-02-2025 ਅੰਗ 735

ਸੂਹੀ ਮਹਲਾ ੪ ਘਰੁ ੭

ੴ ਸਤਿਗੁਰ ਪ੍ਰਸਾਦਿ

॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ