ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-05-2025 ਅੰਗ 823

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-05-2025 ਅੰਗ 823

ਬਿਲਾਵਲੁ ਮਹਲਾ ੫

॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

ਵਿਆਖਿਆ: (ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ। (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ-(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (-ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ। ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ ਜੀ! ਆਖੋ-ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ।੨।੧੦।੯੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅਮਰੀਕੀ ਸੂਬੇ ਮਿਨੇਸੋਟਾ ਦੇ ਸਦਨ ਦੀ ਸਾਬਕਾ ਸਪੀਕਰ ਮੇਲਿਸਾ ਹੋਰਟਮੈਨ ਅਤੇ ਉਨ੍ਹਾਂ ਦੇ ਪਤੀ ਦਾ ਕਤਲ ਅਮਰੀਕੀ ਸੂਬੇ ਮਿਨੇਸੋਟਾ ਦੇ ਸਦਨ ਦੀ ਸਾਬਕਾ ਸਪੀਕਰ ਮੇਲਿਸਾ ਹੋਰਟਮੈਨ ਅਤੇ ਉਨ੍ਹਾਂ ਦੇ ਪਤੀ ਦਾ ਕਤਲ
Champlin (USA),15,JUN,2025,(Azad Soch News):- ਅਮਰੀਕੀ ਸੂਬੇ ਮਿਨੇਸੋਟਾ (Minnesota) ਦੇ ਸਦਨ ਦੀ ਸਾਬਕਾ ਸਪੀਕਰ ਮੇਲਿਸਾ ਹੋਰਟਮੈਨ ਅਤੇ ਉਨ੍ਹਾਂ ਦੇ ਪਤੀ ਦੀ...
ਇਜ਼ਰਾਈਲ ਨੇ ਈਰਾਨ ਦੇ ਦੱਖਣੀ ਪਾਰਸ ਗੈਸ ਫੀਲਡ 'ਤੇ ਹਮਲਾ ਕੀਤਾ
ਅੱਜ ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਨੇ ਦਸਤਕ ਦੇ ਦਿੱਤੀ
ਸਾਡੀ ਸਰਕਾਰ ਨੇ ਜੋ ਵਾਦਾ ਕੀਤਾ ਉਸ ਨੂੰ ਪੂਰਾ ਕਰ ਦਿਖਾਇਆ-ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-06-2025 ਅੰਗ 688
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਲੁਧਿਆਣਾ ਉਪਚੋਣ 'ਚ ਆਮ ਆਦਮੀ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਲਈ ਰਾਜਗੁਰੂ ਨਗਰ 'ਚ ਚੋਣ ਪ੍ਰਚਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ