ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-06-2025 ਅੰਗ 592

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-06-2025 ਅੰਗ 592

ਸਲੋਕੁ ਮਃ ੩ ॥

ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ॥ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥

ਵੀਰਵਾਰ, ੨੩ ਜੇਠ (ਸੰਮਤ ੫੫੭ ਨਾਨਕਸ਼ਾਹੀ) ੫ ਜੂਨ, ੨੦੨੫ (ਅੰਗ: ੫੯੨)

ਪੰਜਾਬੀ ਵਿਆਖਿਆ:- ਸਲੋਕੁ ਮਃ ੩ ॥ ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ।੧। ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤਿ੍ਰਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ । ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।੨। ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤਿ੍ਰਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ । ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ । ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ।੧੭।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ