ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-05-2025 ਅੰਗ 813

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-05-2025 ਅੰਗ 813

ਬਿਲਾਵਲੁ ਮਹਲਾ ੫

॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨

ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧। ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ। ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ