ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-06-2025 ਅੰਗ 719

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-06-2025 ਅੰਗ 719

ਟੋਡੀ ਬਾਣੀ ਭਗਤਾਂ ਕੀ

ੴ ਸਤਿਗੁਰ ਪ੍ਰਸਾਦਿ

॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥

ਅਰਥ:- ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ)।1। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ)।1। ਰਹਾਉ। ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ)।2।1। ਸ਼ਬਦ ਦਾ ਭਾਵ:- ਵਿੱਦਿਆ ਦੇ ਬਲ ਨਾਲ ਪਰਮਾਤਮਾ ਦੀ ਹਸਤੀ ਬਾਰੇ ਬਹਿਸ ਕਰਨੀ ਵਿਅਰਥ ਉੱਦਮ ਹੈ; ਉਸ ਦੀ ਭਗਤੀ ਕਰਨਾ ਹੀ ਜ਼ਿੰਦਗੀ ਦਾ ਸਹੀ ਰਾਹ ਹੈ।1।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ...
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ
ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ 'ਚ ਬਣੇ ਗੇਟ ਦਾ ਉਦਘਾਟਨ ਕੀਤਾ
ਯੂਰੀਆ ਅਤੇ ਡੀ.ਏ..ਪੀ. ਖਾਦਾਂ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ