ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-08-2025 ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-08-2025 ਅੰਗ 706

ਸਲੋਕ

॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ