ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-03-2025 ਅੰਗ 662

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-03-2025 ਅੰਗ 662

ਧਨਾਸਰੀ ਮਹਲਾ ੧

॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥

 ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥ ਹੇ ਨਾਨਕ ਜੀ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ ॥ ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ॥੨॥ ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ, ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ, ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ॥੩॥ ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ, ਜਿਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ॥੪॥੫॥੭॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਗਰਮੀਆਂ ‘ਚ ਖੂਬ ਖਾਓ ਇਹ 7 ਸਬਜ਼ੀਆਂ ਗਰਮੀਆਂ ‘ਚ ਖੂਬ ਖਾਓ ਇਹ 7 ਸਬਜ਼ੀਆਂ
ਪਟਿਆਲਾ, 22, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਗਰਮੀਆਂ ਦੇ ਮੌਸਮ ਵਿੱਚ ਸਰੀਰ ਨੂੰ ਹਾਈਡ੍ਰੇਟ ਰੱਖਣ ਅਤੇ ਲੂ (Heatstroke) ਤੋਂ ਬਚਣ...
ਹਰਿਆਣਾ ਕੈਬਨਿਟ ਮੀਟਿੰਗ ਵੱਲੋਂ ਮਨਜ਼ੂਰੀ ਦਿੱਤੇ ਜਾਣ ਅਨੁਸਾਰ, ਹਰਿਆਣਾ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ 27 ਅਪ੍ਰੈਲ ਨੂੰ ਹੋਵੇਗਾ 
ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਕਾਰਜਕਾਲ ਵਧਾਉਣ ਦੀ ਤਿਆਰੀ
ਚੰਡੀਗੜ੍ਹ ਦੀ ਇੱਕ ਅਦਾਲਤ ਨੇ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਦੀ ਆਉਣ ਵਾਲੀ ਨਵੀਂ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਹੈ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਵੱਲੋਂ ਈਰਾਨ ਨਾਲ ਜੰਗਬੰਦੀ ਨੂੰ ਅਣਮਿੱਥੇ ਸਮੇਂ ਲਈ ਵਧਾਉਣ ਦਾ ਐਲਾਨ ਵਿਸ਼ਵ ਭੂ-ਰਾਜਨੀਤੀ ਵਿੱਚ ਇੱਕ ਵੱਡਾ ਮੋੜ ਹੈ
ਬਾਬਾ ਕੇਦਾਰਨਾਥ ਦੇ ਦਰਸ਼ਨਾਂ ਲਈ ਉਡੀਕ ਕਰ ਰਹੇ ਸ਼ਰਧਾਲੂਆਂ ਲਈ ਅੱਜ ਦਾ ਦਿਨ ਬੇਹੱਦ ਖ਼ਾਸ ਹੈ
ਸਨਰਾਈਜ਼ਰਜ਼ ਹੈਦਰਾਬਾਦ ਨੇ ਦਿੱਲੀ ਕੈਪੀਟਲਜ਼ ਨੂੰ 47 ਦੌੜਾਂ ਨਾਲ ਹਰਾ ਕੇ ਪੁਆਇੰਟ ਟੇਬਲ ਵਿੱਚ ਵੱਡੀ ਉਲਟਫੇਰ ਕਰ ਦਿੱਤੀ ਹੈ