ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-08-2025 ਅੰਗ 545

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-08-2025 ਅੰਗ 545

ਬਿਹਾਗੜਾ ਮਹਲਾ ੫

॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥

ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ( ਗੁਰੂ ਨਾਨਕ ਜੀ ਕਹਿੰਦੇ ਹਨ) ਨਾਨਕ ਬੇਨਤੀ ਕਰਦਾ ਹੈ ਕਿ ਹੇ ਜਿੰਦ ਤੋਂ ਪਿਆਰੇ, ਮੇਹਰ ਕਰ ਕੇ ਮੈਨੂੰ ਆ ਮਿਲ! ॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ
Patiala,06,DEC,2025,(Azad Soch News):-  ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ...
ਭਾਰਤ ਅਤੇ ਰੂਸ ਨੇ ਖੇਤੀਬਾੜੀ, ਜਹਾਜ਼ਰਾਨੀ, ਖਾਦਾਂ ਅਤੇ ਡਾਕਟਰੀ ਸਿੱਖਿਆ ਸਮੇਤ ਕਈ ਖੇਤਰਾਂ ਨੂੰ ਕਵਰ ਕਰਨ ਵਾਲੇ ਮਹੱਤਵਪੂਰਨ ਸਮਝੌਤਿਆਂ ‘ਤੇ ਹਸਤਾਖਰ ਕੀਤੇ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ-ਰੂਸੀ ਨਾਗਰਿਕਾਂ ਨੂੰ ਮੁਫ਼ਤ ਈ-ਟੂਰਿਸਟ ਵੀਜ਼ਾ ਮਿਲੇਗਾ
Xiaomi ਨੇ ਲਾਂਚ ਕੀਤਾ ਹਲਕਾ ਵੈਕਿਊਮ ਕਲੀਨਰ,40 ਮਿੰਟ ਲਗਾਤਾਰ ਸਫਾਈ
ਮਿਆਂਮਾਰ ਵਿੱਚ ਸ਼ੁੱਕਰਵਾਰ ਰਾਤ ਇੱਕ ਵਾਰ ਫਿਰ ਧਰਤੀ ਕੰਬਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-12-2025 ਅੰਗ 729
ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ