ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-05-2025 ਅੰਗ 704

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-05-2025 ਅੰਗ 704

ਜੈਤਸਰੀ ਮਹਲਾ ੫ ਘਰੁ ੨ ਛੰਤ

ੴ ਸਤਿਗੁਰ ਪ੍ਰਸਾਦਿ

॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ