ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621

ਸੋਰਠਿ ਮਹਲਾ ੫ ਘਰੁ ੩ ਚਉਪਦੇ

ੴ ਸਤਿਗੁਰ ਪ੍ਰਸਾਦਿ॥


ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਐਤਵਾਰ, ੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨੨ ਜੂਨ, ੨੦੨੫ (ਅੰਗ: ੬੨੧)

ਪੰਜਾਬੀ ਵਿਆਖਿਆ:-   ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ