ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-02-2025 ਅੰਗ 611

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-02-2025 ਅੰਗ 611

ਸੋਰਠਿ ਮਹਲਾ ੫

॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥

ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-03-2026 ਅੰਗ 483 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-03-2026 ਅੰਗ 483
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ     ੴ ਸਤਿਗੁਰ ਪ੍ਰਸਾਦਿ ॥   ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ...
ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ
'ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ