ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-04-2025 ਅੰਗ 501

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-04-2025 ਅੰਗ 501

ਗੂਜਰੀ ਮਹਲਾ ੫

॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

ਅਰਥ:- ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।1। ਰਹਾਉ। ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।1। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।2। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।3। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।4।2। 28।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

Realme ਆਪਣੀ P-ਸੀਰੀਜ਼ ਦਾ ਵਿਸਤਾਰ ਕਰਦੇ ਹੋਏ ਭਾਰਤ ਵਿੱਚ ਇੱਕ ਨਵਾਂ ਬਜਟ ਸਮਾਰਟਫੋਨ Realme P4 Lite 5G ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ Realme ਆਪਣੀ P-ਸੀਰੀਜ਼ ਦਾ ਵਿਸਤਾਰ ਕਰਦੇ ਹੋਏ ਭਾਰਤ ਵਿੱਚ ਇੱਕ ਨਵਾਂ ਬਜਟ ਸਮਾਰਟਫੋਨ Realme P4 Lite 5G ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ
New Delhi,12,March,2026,(Azad Soch News):-  Realme ਆਪਣੀ P-ਸੀਰੀਜ਼ ਦਾ ਵਿਸਤਾਰ ਕਰਦੇ ਹੋਏ ਭਾਰਤ ਵਿੱਚ ਇੱਕ ਨਵਾਂ ਬਜਟ ਸਮਾਰਟਫੋਨ Realme P4 Lite...
ਦਿੱਲੀ ਸਰਕਾਰ ਦਾ ਇਹ ਫੈਸਲਾ ਇਲੈਕਟ੍ਰਿਕ ਵਾਹਨ (EV) ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਬਹੁਤ ਵੱਡੀ ਖ਼ੁਸ਼ਖਬਰੀ
ਹਿਸਾਰ (ਹਰਿਆਣਾ) ਤੋਂ ਇੰਦੌਰ (ਮੱਧ ਪ੍ਰਦੇਸ਼) ਲਈ ਸਿੱਧੀ ਰੇਲ ਸੇਵਾ ਸ਼ੁਰੂ,ਯਾਤਰੀਆਂ ਲਈ ਇੱਕ ਵੱਡੀ ਰਾਹਤ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਲ 2026-27 ਲਈ ਜਾਰੀ ਕੀਤੀ ਗਈ ਨਵੀਂ ਆਬਕਾਰੀ ਨੀਤੀ
ਸੰਯੁਕਤ ਰਾਜ ਅਮਰੀਕਾ ਵੱਲੋਂ 16 ਈਰਾਨੀ ਮਾਈਨ ਵਿਛਾਉਣ ਵਾਲੇ ਜਹਾਜ਼ਾਂ ਨੂੰ ਤਬਾਹ ਕਰਨ ਦਾ ਦਾਅਵਾ
ਐਲ.ਪੀ.ਜੀ. (LPG) ਸਿਲੰਡਰਾਂ ਦੀ ਜਮ੍ਹਾਖੋਰੀ-ਬਲੈਕ ‘ਤੇ ਹੋਵੇਗਾ ਸਖਤ ਐਕਸ਼ਨ,ਮੁੱਖ ਮੰਤਰੀ ਭਗਵੰਤ ਮਾਨ ਮਾਨ ਨੇ ਦਿੱਤੇ ਹੁਕਮ
ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਾਪਾ