ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-01-2025 ਅੰਗ 424

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-01-2025 ਅੰਗ 424

ਸੋਰਠਿ ਮਹਲਾ ੫

॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਵਿਆਖਿਆ:- ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਦਾਸ ਨਾਨਕ ਜੀ! (ਆਖੋ – ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਜਲੰਧਰ, 21 ਜੂਨ : ਜਲ ਸ਼ਕਤੀ ਅਭਿਆਨ ਦੀ ਦੋ ਮੈਂਬਰੀ ਟੀਮ ਵੱਲੋਂ ਜ਼ਿਲ੍ਹੇ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਸਬੰਧੀ...
’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ :-ਡਾ ਬਲਜੀਤ ਕੌਰ
ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ
ਪੰਜਾਬ ਵਿੱਚ ਵੱਡੇ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ
ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ