ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-07-2025 ਅੰਗ 626

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-07-2025 ਅੰਗ 626

ਸੋਰਠਿ ਮਹਲਾ ੫

॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ