ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-07-2025 ਅੰਗ 796

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-07-2025 ਅੰਗ 796

ਬਿਲਾਵਲੁ ਮਹਲਾ ੩ ਘਰੁ ੧

ੴ ਸਤਿਗੁਰ ਪ੍ਰਸਾਦਿ

॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥

ਰਾਗ ਬਿਲਾਵਲੁ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ॥੧॥ ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ॥੧॥ ਰਹਾਉ॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ ਵਿੱਚ SC ਅਤੇ ST ਵਿਰੁੱਧ ਅੱਤਿਆਚਾਰਾਂ ਲਈ ਜ਼ੀਰੋ ਟਾਲਰੈਂਸ 'ਤੇ ਜ਼ੋਰ ਦਿੱਤਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ ਵਿੱਚ SC ਅਤੇ ST ਵਿਰੁੱਧ ਅੱਤਿਆਚਾਰਾਂ ਲਈ ਜ਼ੀਰੋ ਟਾਲਰੈਂਸ 'ਤੇ ਜ਼ੋਰ ਦਿੱਤਾ
Chandigarh,12,FEB,2026,(Azad Soch News):-  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਹਾਲ ਹੀ ਵਿੱਚ...
HSVP ਦੀ ਵੱਡੀ ਯੋਜਨਾ, 52 ਸ਼ਹਿਰਾਂ ਅਤੇ ਕਸਬਿਆਂ ਵਿੱਚ 500 ਤੋਂ ਵੱਧ ਨਵੇਂ ਸੈਕਟਰ ਬਣਾਏ ਜਾਣਗੇ... ਆਮ ਲੋਕਾਂ ਨੂੰ ਹੋਵੇਗਾ ਫਾਇਦਾ
ਭੋਜਨ ਨਾਲ ਹਰੀ ਮਿਰਚ ਖਾਣ ਨਾਲ ਸਿਹਤ ਨੂੰ ਕਈ ਗਜ਼ਬ ਫਾਇਦੇ ਮਿਲਦੇ ਹਨ
ਮੁੰਬਈ ਕੋਸਟਲ ਰੋਡ 'ਤੇ ਨਰੀਮਨ ਪੁਆਇੰਟ ਤੋਂ ਵਰਲੀ ਤੱਕ ਡਰਾਈਵ ਕਰਨ ਵਾਲੇ ਡਰਾਈਵਰਾਂ ਨੂੰ ਹੁਣ ਵਿਲੱਖਣ ਸੰਗੀਤਕ ਅਨੁਭਵ ਮਿਲੇਗਾ
ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੀ ਵਿਗੜਦੀ ਸਿਹਤ ਨੇ ਚਿੰਤਾਵਾਂ ਨੂੰ ਵਧਾ ਦਿੱਤਾ ਹੈ
ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਅਮਰੀਕਾ ਨੂੰ ਲੈ ਕੇ ਸੰਸਦ ਵਿਚ ਵੱਡਾ ਅਤੇ ਵਿਵਾਦਿਤ ਬਿਆਨ ਦਿਤਾ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-02-2026 ਅੰਗ 591