ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-11-2025 ਅੰਗ 800

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-11-2025 ਅੰਗ 800

ਬਿਲਾਵਲੁ ਮਹਲਾ ੪

॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥

ਅਰਥ: ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ । ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ । ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ ॥੧॥ ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ ॥੧॥ ਰਹਾਉ ॥ (ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆਪਣੀ ਭਲਾਈ ਦੇ) ਅਨੇਕਾਂ ਤੇ ਬਥੇਰੇ ਢੰਗ ਸੋਚੀਦੇ ਹਨ, ਪਰ ਉਹੀ ਗੱਲ ਹੁੰਦੀ ਹੈ ਜੋ (ਰਜ਼ਾ ਅਨੁਸਾਰ) ਜ਼ਰੂਰ ਹੋਣੀ ਹੁੰਦੀ ਹੈ । ਹਰੇਕ ਜੀਵ ਆਪਣਾ ਭਲਾ ਲੋੜਦਾ ਹੈ, ਪਰ ਪ੍ਰਭੂ ਉਹ ਕੰਮ ਕਰ ਦੇਂਦਾ ਹੈ ਜੋ ਮੇਰੇ (ਤੁਹਾਡੇ) ਚਿੱਤ ਚੇਤੇ ਭੀ ਨਹੀਂ ਹੁੰਦਾ ॥੨॥ ਹੇ ਸੰਤ ਜਨੋ! ਆਪਣੇ ਮਨ ਦੀ ਮਰਜ਼ੀ (ਉਤੇ ਤੁਰਨਾ) ਛੱਡ ਦਿਉ (ਗੁਰੂ ਦੇ ਹੁਕਮ ਵਿਚ ਤੁਰੋ), ਪਰ ਇਹ ਗੱਲ ਹੈ ਬੜੀ ਹੀ ਔਖੀ । (ਫਿਰ ਭੀ) ਗੁਰੂ ਪਾਤਿਸ਼ਾਹ ਦੀ ਮਤਿ ਲੈ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ ॥੩॥ ਹੇ ਮਾਲਕ-ਪ੍ਰਭੂ! ਚੰਗੀ ਮੰਦੀ ਮਤਿ ਤੇਰੇ ਆਪਣੇ ਵੱਸ ਵਿਚ ਹੈ (ਤੇਰੀ ਪ੍ਰੇਰਨਾ ਅਨੁਸਾਰ ਹੀ ਕੋਈ ਜੀਵ ਚੰਗੇ ਰਾਹ ਤੁਰਦਾ ਹੈ ਕੋਈ ਮੰਦੇ ਪਾਸੇ), ਅਸੀਂ ਤੇਰੇ ਵਾਜੇ ਹਾਂ, ਤੂੰ ਸਾਨੂੰ ਵਜਾਣ ਵਾਲਾ ਸਭ ਵਿਚ ਵੱਸਣ ਵਾਲਾ ਪ੍ਰਭੂ ਹੈਂ । ਹੇ ਦਾਸ ਨਾਨਕ ਦੇ ਮਾਲਕ ਪ੍ਰਭੂ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸਾਨੂੰ ਬੁਲਾਂਦਾ ਹੈ (ਸਾਡੇ ਮੂੰਹੋਂ ਬੋਲ ਕਢਾਂਦਾ ਹੈਂ) ॥੪॥੫॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ