ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-03-2026 ਅੰਗ 694

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-03-2026 ਅੰਗ 694

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ

॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਅਰਥ:  (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ
*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ 'ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ
‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ