ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-05-2026 ਅੰਗ 658

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-05-2026 ਅੰਗ 658

ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ

॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ 

ਅਰਥ: ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥ (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ। ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ॥੨॥ ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ – ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ॥੩॥੩॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਹਰਿਆਣਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ NEET-UG 2026 ਪ੍ਰੀਖਿਆ ਨੂੰ ਪੂਰੀ ਤਰ੍ਹਾਂ ਨਿਰਪੱਖ,ਪਾਰਦਰਸ਼ੀ ਅਤੇ ਸੁਰੱਖਿਅਤ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਕਦਮ ਚੁੱਕੇ ਗਏ ਹਰਿਆਣਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ NEET-UG 2026 ਪ੍ਰੀਖਿਆ ਨੂੰ ਪੂਰੀ ਤਰ੍ਹਾਂ ਨਿਰਪੱਖ,ਪਾਰਦਰਸ਼ੀ ਅਤੇ ਸੁਰੱਖਿਅਤ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਕਦਮ ਚੁੱਕੇ ਗਏ
ਚੰਡੀਗੜ੍ਹ,18 ਜੂਨ, 2026, (ਆਜ਼ਾਦ ਸੋਚ ਨਿਊਜ਼):- ਦੇਸ਼ ਭਰ ਵਿੱਚ ਚੱਲ ਰਹੇ ਮੈਡੀਕਲ ਪ੍ਰੀਖਿਆ ਵਿਵਾਦਾਂ ਦੇ ਵਿਚਕਾਰ, ਹਰਿਆਣਾ ਸਰਕਾਰ ਅਤੇ ਸਥਾਨਕ...
ਹਰਿਆਣਾ ਨੇ ਐਗਰੀਸਟੈਕ ਪ੍ਰੋਗਰਾਮ ਦੇ ਤਹਿਤ 1.75 ਕਰੋੜ ਖੇਤੀਬਾੜੀ ਪਲਾਟਾਂ ਦੀ ਜੀਓ-ਰੈਫਰੈਂਸਿੰਗ ਅਤੇ ਰਾਜ ਦੇ ਲਗਭਗ 96 ਪ੍ਰਤੀਸ਼ਤ ਪਿੰਡਾਂ ਦੀ ਡਿਜੀਟਲ ਮੈਪਿੰਗ ਪੂਰੀ
Tecno Pova 8 ਨੇ ਆਪਣਾ ਨਵਾਂ ਦਮਦਾਰ ਹੈਂਡਸੈੱਟ ਅੱਜ ਭਾਰਤ ਦੇ ਬਜਟ ਸਮਾਰਟਫੋਨ ਬਾਜ਼ਾਰ ਵਿੱਚ ਵਿਕਰੀ ਲਈ ਉਪਲਬਧ ਕਰ ਦਿੱਤਾ ਹੈ
ਪੰਜਾਬੀ ਗਾਇਕ ਅਤੇ ਰੈਪਰ ਏ.ਪੀ. ਢਿੱਲੋਂ ਦੇ ਕੈਨੇਡਾ ਸਥਿਤ ਘਰ 'ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਕੈਨੇਡੀਅਨ ਪ੍ਰਸ਼ਾਸਨ ਨੇ ਸਖ਼ਤ ਰੁਖ਼ ਇਖ਼ਤਿਆਰ ਕਰ ਲਿਆ ਹੈ
'ਸਟਰੇਟ ਆਫ਼ ਹਾਰਮੁਜ਼' ਦੀ ਨਾਕਾਬੰਦੀ ਖ਼ਤਮ ਹੋਣ ਤੋਂ ਬਾਅਦ ਹਜ਼ਾਰਾਂ ਟਨ ਗੈਸ ਲੈ ਕੇ ਪਹਿਲਾ ਜਹਾਜ਼ ਗੁਜਰਾਤ ਪਹੁੰਚਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਜੂਨ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 23ਵੀਂ ਕਿਸ਼ਤ ਜਾਰੀ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-06-2026 ਅੰਗ 597