ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-12-2025 ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-12-2025 ਅੰਗ 673

ਧਨਾਸਰੀ ਮਹਲਾ ੫

॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ
Patiala,05,DEC,2025,(Azad Soch News):-  ਰੋਜ਼ਾਨਾ ਇੱਕ ਪੱਕਾ ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ ਛਿੜਕ ਕੇ ਖਾਣ ਨਾਲ ਪਾਚਨ, ਊਰਜਾ, ਭਾਰ ਕੰਟਰੋਲ...
2026 ਵਿੱਚ ਅਮਰੀਕਾ ਵੱਲੋਂ ਮਿਆਮੀ, ਫਲੋਰੀਡਾ ਵਿੱਚ ਹੋਣ ਵਾਲੇ G20 ਸੰਮੇਲਨ ਤੋਂ ਦੱਖਣੀ ਅਫਰੀਕਾ ਨੂੰ ਬਾਹਰ ਰੱਖਿਆ ਜਾਵੇਗਾ
ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਪੋਕੋ ਦਾ ਨਵਾਂ ਸਮਾਰਟਫੋਨ ਅਗਲੇ ਹਫਤੇ ਭਾਰਤ ਵਿੱਚ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-12-2025 ਅੰਗ 614
ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ
ਉਦਯੋਗਿਕ ਦੂਨੀਆ ਵਿੱਚ ਗੂੰਜੇਗਾ ਪੰਜਾਬ ਦਾ ਨਾਂ: ਸੀਐੱਮ ਮਾਨ ਨੇ ਯਾਮਾਹਾ,ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ
ਸਰਕਾਰੀ ਸਕੂਲ ਗੇਰਾ ਤੇ ਘਗਵਾਲ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ