ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-01-2026 ਅੰਗ 885
By Azad Soch
On
ਰਾਮਕਲੀ ਮਹਲਾ ੫
॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥
ਅਰਥ:- ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ। ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ।੧।ਰਹਾਉ। ਹੇ ਭਾਈ! ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ।੧। ਹੇ ਭਾਈ! ਗੁਰੂ ਨਾਨਕ ਜੀ ਕਹਿੰਦੇ ਹਨ, ਕਿ, ਨਾਨਕ ਜੀ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦੇ ਹੈ-ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ।੨।੧੧।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Related Posts
Latest News
15 Jan 2026 20:27:15
ਚੰਡੀਗੜ੍ਹ, 15 ਜਨਵਰੀ 2026:ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ...

