ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-02-2026 ਅੰਗ 494

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-02-2026 ਅੰਗ 494

ੴ ਸਤਿਗੁਰ ਪ੍ਰਸਾਦਿ

ਗੂਜਰੀ ਮਹਲਾ ੪ ਘਰੁ ੩

॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥

ਅਰਥ:- ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ। ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ।1। ਰਹਾਉ। ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ। ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ)।1। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ।2। ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ।3। ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ।4। ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ।5।1।7। 16।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ