ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-05-2026 ਅੰਗ 630

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-05-2026 ਅੰਗ 630

ਸੋਰਠਿ ਮਹਲਾ ੫

॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

ਅਰਥ:  ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਹਰਿਆਣਾ ਵਿੱਚ ਜਨ ਸਿਹਤ ਵਿਭਾਗ ਨੇ ਇੱਕ ਨਵੀਂ ਸੰਚਾਲਨ ਨੀਤੀ ਲਾਗੂ ਕੀਤੀ  ਹਰਿਆਣਾ ਵਿੱਚ ਜਨ ਸਿਹਤ ਵਿਭਾਗ ਨੇ ਇੱਕ ਨਵੀਂ ਸੰਚਾਲਨ ਨੀਤੀ ਲਾਗੂ ਕੀਤੀ 
Chandigarh,18,May,2026,(Azad Soch News):-  ਹਰਿਆਣਾ ਦੀਆਂ ਪੰਚਾਇਤਾਂ ਹੁਣ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਪ੍ਰਣਾਲੀਆਂ ਨੂੰ ਚਲਾਉਣ ਅਤੇ ਨਿਗਰਾਨੀ...
ਚੀਨ ਦੇ ਗੁਆਂਗਸ਼ੀ ਖੇਤਰ ਵਿਚ ਅੱਜ ਤੜਕੇ 5.2 ਤੀਬਰਤਾ ਦਾ ਭੂਚਾਲ ਆਇਆ
ਸ਼ਾਹਿਦ ਕਪੂਰ ਦੀ ਆਉਣ ਵਾਲੀ ਫਿਲਮ "ਕਾਕਟੇਲ 2" ਲਈ ਪ੍ਰਸ਼ੰਸਕ ਕਾਫ਼ੀ ਉਤਸ਼ਾਹਿਤ
ਸਿੱਕਮ ਵਿਚ 1 ਜੂਨ, 2026 ਤੋਂ ‘ਆਨੰਦ ਮੈਰਿਜ ਐਕਟ’ ਪੂਰੀ ਤਰ੍ਹਾਂ ਲਾਗੂ ਹੋਣ ਜਾ ਰਿਹਾ ਹੈ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕ ਸੀਐਨਜੀ ਦੀਆਂ ਵਧੀਆਂ ਕੀਮਤਾਂ
ਹੋਰਮੁਜ਼ ਜਲਡਮਰੂ ਪਾਰ ਕਰਕੇ 20,000 ਟਨ LPG ਲੈਕੇ ਗੁਜਰਾਤ ਪਹੁੰਚਿਆ ਭਾਰਤੀ ਜਹਾਜ਼
ਸੀਐਮ ਰੇਖਾ ਗੁਪਤਾ ਨੇ ਦਵਾਰਕਾ ਵਿਧਾਨ ਸਭਾ ਹਲਕੇ ਨੂੰ ਦਿੱਤਾ ਵੱਡਾ ਤੋਹਫ਼ਾ