ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-12-2025 ਅੰਗ 753

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-12-2025 ਅੰਗ 753

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ

ੴ ਸਤਿਗੁਰ ਪ੍ਰਸਾਦਿ

॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥

ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-03-2026 ਅੰਗ 599 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-03-2026 ਅੰਗ 599
ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ...
ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ
ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ - ਮੁੱਖ ਮੰਤਰੀ ਫੀਲਡ ਅਫ਼ਸਰ
ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ
ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ
ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ
ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ