ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-03-2026 ਅੰਗ 632

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-03-2026 ਅੰਗ 632

ਸੋਰਠਿ ਮਹਲਾ ੯

॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ 

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ