ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-05-2026 ਅੰਗ 752

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-05-2026 ਅੰਗ 752

ਸੂਹੀ ਮਹਲਾ ੧

॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥

ਅਰਥ:    ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮੱਤ ਸਿੱਖਦਾ ਹੈ) ॥੧॥ (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ)। ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ॥੧॥ ਰਹਾਉ॥ ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ॥੨॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ 'ਆਪ' ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ 'ਆਪ' ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ
ਜਲੰਧਰ, 03 ਮਈ -ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਅਤੇ ਜ਼ਿਲ੍ਹਾ ਮਹਿਲਾ ਵਿੰਗ ਜਲੰਧਰ ਵਲੋਂ ਅੱਜ ਕੰਪਨੀ ਬਾਗ ਚੌਕ, ਜਲੰਧਰ...
ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ
ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਈ ਸੇਵਾ: ਜ਼ਿਲ੍ਹਾ ਬਰਨਾਲਾ ਦਾ ਸੂਬੇ ਵਿਚੋਂ ਪਹਿਲਾ ਸਥਾਨ ਬਰਕਰਾਰ
ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਬਟਾਲਾ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ
ਹਲਕਾ ਕੋਟਕਪੂਰਾ ਦੀਆਂ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਸਪੀਕਰ ਸ. ਸੰਧਵਾਂ ਵੱਲੋਂ ਮੀਟਿੰਗ
iQOO Z11, iQOO Z11x ਗਲੋਬਲ ਲਾਂਚ 6 ਮਈ ਨੂੰ!