ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-06-2026 ਅੰਗ 828

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-06-2026 ਅੰਗ 828

ਬਿਲਾਵਲੁ ਮਹਲਾ ੫

॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥

ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ